MARU, SOLAHAS, FIFTH MEHL
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥ ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥