MARU, FIFTH MEHL
ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥
MARU, FIFTH MEHL: Do not be fooled by appearances, you fool. This is a false attachment to the expanse of an illusion. No one can remain in this world; only the One Lord is permanent and unchanging. ||1|| Seek the Sanctuary of the Perfect Guru. He shall eradicate all emotional attachment, sorrow and doubt. He shall administer the medicine, the Mantra of the One Name. Sing the True Name within your heart. ||2|| So many gods yearn for the Naam, the Name of the Lord. All the devotees serve Him. He is the Master of the masterless, the Destroyer of the pains of the poor. His Name is obtained from the Perfect Guru. ||3|| I cannot conceive of any other door. One who wanders through the three worlds, understands nothing. The True Guru is the banker, with the treasure of the Naam. This jewel is obtained from Him. ||4|| The dust of His feet purifies. Even the angelic beings and gods cannot obtain it, O friend. The True Guru is the True Primal Being, the Transcendent Lord God; meeting with Him, one is carried across to the other side. ||5|| O my beloved mind, if you wish for the ‘tree of life’; if you wish for Kaamadhayna, the wish-fulfilling cow to adorn your court; if you wish to be satisfied and contented, then serve the Perfect Guru, and practice the Naam, the source of nectar. ||6|| Through the Word of the Guru’s Shabad, the five thieves of desire are conquered. In the Fear of the Supreme Lord God, you shall become immaculate and pure. When one meets the Perfect Guru, the Philosopher’s Stone, His touch reveals the Lord, the Philosopher’s Stone. ||7||