Sri Guru Granth Sahib › Raag Maru

Ang 1078

Ang 1077–1078Raag Maru · ਮਾਰੂ › MARU, SOLAHAS, FIFTH MEHL

MARU, FIFTH MEHL

Guru Arjan Dev · solha · part 1 of 2

ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥

Ang 1078Raag Maru · ਮਾਰੂ › MARU, SOLAHAS, FIFTH MEHL

MARU, FIFTH MEHL

Guru Arjan Dev · solha · part 2 of 2

ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥

Ang 1078–1079Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 1 of 2

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖ੍ਯਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥ ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥

Text: Gurmukhi with English translation (Kulbir S Thind; English by Dr. Sant Singh Khalsa).