Sri Guru Granth Sahib › Raag Maru

Ang 1080

Ang 1079–1080Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 2 of 2

ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥ ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ ਊਚੇ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥

Ang 1080Raag Maru · ਮਾਰੂ › MARU, SOLAHAS, FIFTH MEHL

MARU, FIFTH MEHL

Guru Arjan Dev · solha · part 1 of 2

ਮਾਰੂ ਮਹਲਾ ੫ ॥ ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗੁੋਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥

Ang 1080–1081Raag Maru · ਮਾਰੂ › MARU, SOLAHAS, FIFTH MEHL

MARU, FIFTH MEHL

Guru Arjan Dev · solha · part 2 of 2

ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

Text: Gurmukhi with English translation (Kulbir S Thind; English by Dr. Sant Singh Khalsa).