Sri Guru Granth Sahib › Raag Maru

Ang 1082

Ang 1081–1082Raag Maru · ਮਾਰੂ

MARU, SOLHAS, FIFTH MEHL

Guru Arjan Dev · solha · part 2 of 2

ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ���ੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥

Ang 1082Raag Maru · ਮਾਰੂ › MARU, SOLHAS, FIFTH MEHL

MARU, FIFTH MEHL

Guru Arjan Dev · solha · part 1 of 2

ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥

Ang 1082–1083Raag Maru · ਮਾਰੂ › MARU, SOLHAS, FIFTH MEHL

MARU, FIFTH MEHL

Guru Arjan Dev · solha · part 2 of 2

ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥

Text: Gurmukhi with English translation (Kulbir S Thind; English by Dr. Sant Singh Khalsa).