Sri Guru Granth Sahib › Raag Maru

Ang 1083

Ang 1082–1083Raag Maru · ਮਾਰੂ › MARU, SOLHAS, FIFTH MEHL

MARU, FIFTH MEHL

Guru Arjan Dev · solha · part 2 of 2

ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥

Ang 1083–1084Raag Maru · ਮਾਰੂ › MARU, SOLHAS, FIFTH MEHL

MARU, FIFTH MEHL

Guru Arjan Dev · solha · part 1 of 2

ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥

Text: Gurmukhi with English translation (Kulbir S Thind; English by Dr. Sant Singh Khalsa).