MARU, FIFTH MEHL
ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥