MARU, FIFTH MEHL
ਮਾਰੂ ਮਹਲਾ ੫ ॥ ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੁੋਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥