MARU, FIFTH MEHL
ਮਾਰੂ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥ ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥ ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥