VAAR OF MARU, THIRD MEHL: SHALOK, FIRST MEHL
ਮਾਰੂ ਵਾਰ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮੁੋਲਿ ਅਮੁੋਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥ ਮਃ ੪ ॥ ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥ ਪਉੜੀ ॥ ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥