Sri Guru Granth Sahib › Raag Maru

Ang 1088

Ang 1087–1088Raag Maru · ਮਾਰੂ › VAAR OF MARU, THIRD MEHL

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕੁ ਮਃ ੧ ॥ ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥ ਮਃ ੩ ॥ ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥ ਪਉੜੀ ॥ ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥

Ang 1088Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥ ਮਃ ੩ ॥ ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥ ਪਉੜੀ ॥ ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥

Ang 1088Raag Maru · ਮਾਰੂ › VAAR OF MARU, THIRD MEHL

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕੁ ਮਃ ੧ ॥ ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥ ਮਃ ੧ ॥ ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥ ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥ ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥

Ang 1088Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕੁ ਮਃ ੩ ॥ ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥ ਮਃ ੧ ॥ ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ ਸੁੋਹਾਗਣੀ ਜੋ ਭਾਵਹਿ ਵੇਪਰਵਾਹ ॥੨॥ ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

Ang 1088–1089Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥ ਮਃ ੩ ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥ ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥

Text: Gurmukhi with English translation (Kulbir S Thind; English by Dr. Sant Singh Khalsa).