SHALOK, THIRD MEHL
ਸਲੋਕੁ ਮਃ ੩ ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥ ਮਃ ੩ ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥ ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥