SHALOK, THIRD MEHL
ਸਲੋਕੁ ਮਃ ੩ ॥ ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥ ਮਃ ੩ ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥ ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥