SHALOK, FIRST MEHL
ਸਲੋਕੁ ਮਃ ੧ ॥ ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥ ਮਃ ੧ ॥ ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥ ਮਃ ੧ ॥ ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥ ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥