Sri Guru Granth Sahib › Raag Maru

Ang 1092

Ang 1091–1092Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥ ਮਃ ੩ ॥ ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥ ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥

Ang 1092Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥ ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ ਜਿੰਨ੍ਹਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥ ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥ ਮਃ ੩ ॥ ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥ ਪਉੜੀ ॥ ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥ ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥

Ang 1092Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਲੋਕੁ ਅਵਗਣਾ ਕੀ ਬੰਨ੍ਹੈ ਗੰਠੜੀ ਗੁਣ ਨ ਵਿਹਾਝੈ ਕੋਇ ॥ ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ ਗੁਰ ਪਰਸਾਦੀ ਗੁਣ ਪਾਈਅਨ੍ਹਿ ਜਿਸ ਨੋ ਨਦਰਿ ਕਰੇਇ ॥੧॥ ਮਃ ੩ ॥ ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥੨॥ ਪਉੜੀ ॥ ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥

Ang 1092–1093Raag Maru · ਮਾਰੂ › VAAR OF MARU, THIRD MEHL

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕ ਮਃ ੧ ॥ ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥ ਮਃ ੩ ॥ ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥ ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥ ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥ ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥ ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥ ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥

Text: Gurmukhi with English translation (Kulbir S Thind; English by Dr. Sant Singh Khalsa).