SHALOK, FIRST MEHL
ਸਲੋਕ ਮਃ ੧ ॥ ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥ ਮਃ ੩ ॥ ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥ ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥ ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥ ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥ ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥ ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥