Sri Guru Granth Sahib › Raag Maru

Ang 1094

Ang 1093–1094Raag Maru · ਮਾਰੂ › VAAR OF MARU, THIRD MEHL

SHALOK, THIRD MEHL

Guru Amar Das · vaar: saloks and pauri

ਸਲੋਕ ਮਃ ੩ ॥ ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥ ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥ ਮਃ ੩ ॥ ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥ ਪਉੜੀ ॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥

Ang 1094Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

VAAR OF MARU, FIFTH MEHL, DAKHANAY, FIFTH MEHL

Guru Amar Das · pauri

ਮਾਰੂ ਵਾਰ ਮਹਲਾ ੫ ਡਖਣੇ ਮਃ ੫ ੴ ਸਤਿਗੁਰ ਪ੍ਰਸਾਦਿ ॥ ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥

Ang 1094Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

FIFTH MEHL

Guru Arjan Dev · vaar: saloks and pauri

ਮਃ ੫ ॥ ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ ਮਃ ੫ ॥ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥

Ang 1094–1095Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

DAKHANAY, FIFTH MEHL

Guru Arjan Dev · vaar: saloks and pauri

ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ ਮਃ ੫ ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ ਮਃ ੫ ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥

Text: Gurmukhi with English translation (Kulbir S Thind; English by Dr. Sant Singh Khalsa).