DAKHANAY, FIFTH MEHL
ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ ਮਃ ੫ ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ ਮਃ ੫ ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥