Sri Guru Granth Sahib › Raag Maru

Ang 1096

Ang 1095–1096Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

DAKHANAY, FIFTH MEHL

Guru Arjan Dev · vaar: saloks and pauri

ਡਖਣੇ ਮਃ ੫ ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥ ਮਃ ੫ ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥ ਮਃ ੫ ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥ ਪਉੜੀ ॥ ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥ ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥

Ang 1096Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

DAKHANAY, FIFTH MEHL

Guru Arjan Dev · vaar: saloks and pauri

ਡਖਣੇ ਮਃ ੫ ॥ ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥ ਮਃ ੫ ॥ ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥ ਮਃ ੫ ॥ ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥ ਪਉੜੀ ॥ ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੁੋਭਾਈਆ ॥ ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥

Ang 1096Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

DAKHANAY, FIFTH MEHL

Guru Arjan Dev · vaar: saloks and pauri

ਡਖਣੇ ਮਃ ੫ ॥ ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥ ਮਃ ੫ ॥ ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥ ਮਃ ੫ ॥ ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥ ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥ ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥

Ang 1096–1097Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

DAKHANAY, FIFTH MEHL

Guru Arjan Dev · vaar: saloks and pauri

ਡਖਣੇ ਮਃ ੫ ॥ ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥ ਮਃ ੫ ॥ ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥ ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥ ਮਃ ੫ ॥ ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥ ਪਉੜੀ ॥ ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥ ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥ ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥ ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥

Text: Gurmukhi with English translation (Kulbir S Thind; English by Dr. Sant Singh Khalsa).