DAKHANAY, FIFTH MEHL
ਡਖਣੇ ਮਃ ੫ ॥ ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥ ਮਃ ੫ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ ਮਃ ੫ ॥ ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥ ਪਵੜੀ ॥ ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥