DAKHANAY, FIFTH MEHL
ਡਖਣੇ ਮਃ ੫ ॥ ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥ ਮਃ ੫ ॥ ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥ ਮਃ ੫ ॥ ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥ ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥