Sri Guru Granth Sahib › Raag Majh

Ang 109

Ang 109Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਂਝ ਮਹਲਾ ੫ ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥ ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥ ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥

Ang 109Raag Majh · ਮਾਝ › RAAG MAAJH, ASHTAPADEES

RAAG MAAJH, ASHTAPADEES: FIRST MEHL, FIRST HOUSE

Guru Nanak Dev · ashtpadi

ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥ ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥ ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥

Ang 109–110Raag Majh · ਮਾਝ › RAAG MAAJH, ASHTAPADEES

MAAJH, THIRD MEHL, FIRST HOUSE

Guru Amar Das · ashtpadi

ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥

Text: Gurmukhi with English translation (Kulbir S Thind; English by Dr. Sant Singh Khalsa).