DAKHANAY, FIFTH MEHL
ਡਖਣੇ ਮਃ ੫ ॥ ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥ ਮਃ ੫ ॥ ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥ ਮਃ ੫ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥ ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥