SHALOK, DAKHANAY, FIFTH MEHL
ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥