Sri Guru Granth Sahib › Raag Maru

Ang 1105

Ang 1104–1105Raag Maru · ਮਾਰੂ

RAAG MARU, THE WORD OF KABEER JEE

Bhagat Kabir · shabad

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥ ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥

Ang 1105Raag Maru · ਮਾਰੂ › RAAG MARU, THE WORD OF KABEER JEE

SHALOK, KABEER

Bhagat Kabir · salok

ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

Ang 1105Raag Maru · ਮਾਰੂ

SHABAD OF KABEER, RAAG MARU, THE WORD OF NAAM DAYV JEE

Bhagat Kabir · shabad

ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥

Ang 1105Raag Maru · ਮਾਰੂ › SHABAD OF KABEER, RAAG MARU, THE WORD OF NAAM DAYV JEE

MARU, KABEER JEE

Bhagat Kabir · shabad

ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥ ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).