Sri Guru Granth Sahib › Raag Tukhari

Ang 1107

Ang 1107Raag Tukhari · ਤੁਖਾਰੀ

TUKHAARI CHHANT, FIRST MEHL, BAARAH MAAHAA ~ THE TWELVE MONTHS

Guru Nanak Dev · chhant · part 1 of 4

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ੴ ਸਤਿਗੁਰ ਪ੍ਰਸਾਦਿ ॥ ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥

Ang 1107–1108Raag Tukhari · ਤੁਖਾਰੀ

TUKHAARI CHHANT, FIRST MEHL, BAARAH MAAHAA ~ THE TWELVE MONTHS

Guru Nanak Dev · chhant · part 2 of 4

ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

Text: Gurmukhi with English translation (Kulbir S Thind; English by Dr. Sant Singh Khalsa).