Sri Guru Granth Sahib › Raag Tukhari

Ang 1108

Ang 1107–1108Raag Tukhari · ਤੁਖਾਰੀ

TUKHAARI CHHANT, FIRST MEHL, BAARAH MAAHAA ~ THE TWELVE MONTHS

Guru Nanak Dev · chhant · part 2 of 4

ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

Ang 1108–1109Raag Tukhari · ਤੁਖਾਰੀ

TUKHAARI CHHANT, FIRST MEHL, BAARAH MAAHAA ~ THE TWELVE MONTHS

Guru Nanak Dev · chhant · part 3 of 4

ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥ ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

Text: Gurmukhi with English translation (Kulbir S Thind; English by Dr. Sant Singh Khalsa).