TUKHAARI CHHANT, FIRST MEHL, BAARAH MAAHAA ~ THE TWELVE MONTHS
ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥ ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥