Sri Guru Granth Sahib › Raag Tukhari

Ang 1110

Ang 1109–1110Raag Tukhari · ਤੁਖਾਰੀ

TUKHAARI CHHANT, FIRST MEHL, BAARAH MAAHAA ~ THE TWELVE MONTHS

Guru Nanak Dev · chhant · part 4 of 4

ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

Ang 1110Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FIRST MEHL

Guru Nanak Dev · chhant

ਤੁਖਾਰੀ ਮਹਲਾ ੧ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥ ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੁੋ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥

Ang 1110–1111Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FIRST MEHL

Guru Nanak Dev · chhant

ਤੁਖਾਰੀ ਮਹਲਾ ੧ ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).