TUKHAARI, FIRST MEHL
ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥