Sri Guru Granth Sahib › Raag Tukhari

Ang 1114

Ang 1113–1114Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI CHHANT, FOURTH MEHL

Guru Ram Das · chhant

ਤੁਖਾਰੀ ਛ��ਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥

Ang 1114–1115Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant

ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).