Sri Guru Granth Sahib › Raag Tukhari

Ang 1115

Ang 1114–1115Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant

ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥

Ang 1115–1116Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant

ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).