Sri Guru Granth Sahib › Raag Tukhari

Ang 1116

Ang 1115–1116Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant

ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥

Ang 1116Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant · part 1 of 2

ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥

Ang 1116–1117Raag Tukhari · ਤੁਖਾਰੀ › TUKHAARI CHHANT, FIRST MEHL, BAARAH MAAHAA ~ THE TWELVE MONTHS

TUKHAARI, FOURTH MEHL

Guru Ram Das · chhant · part 2 of 2

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥

Text: Gurmukhi with English translation (Kulbir S Thind; English by Dr. Sant Singh Khalsa).