TUKHAARI, FOURTH MEHL
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥