Sri Guru Granth Sahib › Raag Kedara

Ang 1120

Ang 1119–1120Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥

Ang 1120Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥

Ang 1120Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥

Ang 1120Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੁੋਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥

Ang 1120Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭੁੋਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥

Ang 1120–1121Raag Kedara · ਕੇਦਾਰਾ

KAYDAARAA, FIFTH MEHL, FIFTH HOUSE

Guru Arjan Dev · shabad

ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥ ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥

Text: Gurmukhi with English translation (Kulbir S Thind; English by Dr. Sant Singh Khalsa).