Sri Guru Granth Sahib › Raag Kedara

Ang 1121

Ang 1120–1121Raag Kedara · ਕੇਦਾਰਾ

KAYDAARAA, FIFTH MEHL, FIFTH HOUSE

Guru Arjan Dev · shabad

ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥ ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥

Ang 1121Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥

Ang 1121Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗੁੋਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥

Ang 1121Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥

Ang 1121Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ ਗੁੋਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥

Ang 1121Raag Kedara · ਕੇਦਾਰਾ

KAYDAARAA, FIFTH MEHL

Guru Arjan Dev · shabad

ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥

Text: Gurmukhi with English translation (Kulbir S Thind; English by Dr. Sant Singh Khalsa).