RAAG BHAIRAO, FIRST MEHL, FIRST HOUSE, CHAU-PADAS
ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥