Sri Guru Granth Sahib › Raag Bhairo

Ang 1127

Ang 1126–1127Raag Bhairo · ਭੈਰਉ › RAAG BHAIRAO, FIRST MEHL, FIRST HOUSE, CHAU-PADAS

BHAIRAO, FIRST MEHL

Guru Nanak Dev · shabad

ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮ���ਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥

Ang 1127Raag Bhairo · ਭੈਰਉ › RAAG BHAIRAO, FIRST MEHL, FIRST HOUSE, CHAU-PADAS

BHAIRAO, FIRST MEHL

Guru Nanak Dev · shabad

ਭੈਰਉ ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥

Ang 1127Raag Bhairo · ਭੈਰਉ › RAAG BHAIRAO, FIRST MEHL, FIRST HOUSE, CHAU-PADAS

BHAIRAO, FIRST MEHL

Guru Nanak Dev · shabad

ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

Ang 1127–1128Raag Bhairo · ਭੈਰਉ

RAAG BHAIRAO, THIRD MEHL, CHAUPADAS, FIRST HOUSE

Guru Amar Das · shabad

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ ॥੩॥ ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥

Text: Gurmukhi with English translation (Kulbir S Thind; English by Dr. Sant Singh Khalsa).