Sri Guru Granth Sahib › Raag Bhairo

Ang 1128

Ang 1127–1128Raag Bhairo · ਭੈਰਉ

RAAG BHAIRAO, THIRD MEHL, CHAUPADAS, FIRST HOUSE

Guru Amar Das · shabad

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ ॥੩॥ ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥

Ang 1128Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥

Ang 1128Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥

Ang 1128Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥੨॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥ ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥

Ang 1128–1129Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੁੋਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥

Text: Gurmukhi with English translation (Kulbir S Thind; English by Dr. Sant Singh Khalsa).