Sri Guru Granth Sahib › Raag Bhairo

Ang 1130

Ang 1129–1130Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਕਲਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

Ang 1130Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL, SECOND HOUSE

Guru Amar Das · shabad

ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥

Ang 1130Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁ�� ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥

Ang 1130–1131Raag Bhairo · ਭੈਰਉ › RAAG BHAIRAO, THIRD MEHL, CHAUPADAS, FIRST HOUSE

BHAIRAO, THIRD MEHL

Guru Amar Das · shabad

ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥

Text: Gurmukhi with English translation (Kulbir S Thind; English by Dr. Sant Singh Khalsa).