Sri Guru Granth Sahib › Raag Bhairo

Ang 1135

Ang 1134–1135Raag Bhairo · ਭੈਰਉ › RAAG BHAIRAO, FOURTH MEHL, CHAUPADAS, FIRST HOUSE

BHAIRAO, FOURTH MEHL, SECOND HOUSE

Guru Ram Das · shabad

ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹਾਰਿ ॥੧॥ ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

Ang 1135Raag Bhairo · ਭੈਰਉ › RAAG BHAIRAO, FOURTH MEHL, CHAUPADAS, FIRST HOUSE

BHAIRAO, FOURTH MEHL

Guru Ram Das · shabad

ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥

Ang 1135Raag Bhairo · ਭੈਰਉ › RAAG BHAIRAO, FOURTH MEHL, CHAUPADAS, FIRST HOUSE

BHAIRAO, FOURTH MEHL

Guru Ram Das · shabad

ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥

Text: Gurmukhi with English translation (Kulbir S Thind; English by Dr. Sant Singh Khalsa).