Sri Guru Granth Sahib › Raag Bhairo

Ang 1147

Ang 1146–1147Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ ਤੇ ਕਾਲੁ ਪਰਹਰੈ ॥੧॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥ ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥ ਸਭ ਕਿਛੁ ਜਾਣਹੁ ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮ੍ਹਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥

Ang 1147Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

Ang 1147Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥ ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ ਜਿਸੁ ਰਾਖੈ ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥

Ang 1147Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥ ਸਭਿ ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥

Ang 1147–1148Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥੧॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥ ਰੋਗ ਦੋਖ ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ ਨਾਮ ਭਗਵੰਤ ॥੨॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥

Text: Gurmukhi with English translation (Kulbir S Thind; English by Dr. Sant Singh Khalsa).