Sri Guru Granth Sahib › Raag Bhairo

Ang 1150

Ang 1149–1150Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥ ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥ ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਗੁਣ ਗੁੋਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨ੍ਹੇ ॥੪॥੩੫॥੪੮॥

Ang 1150Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥

Ang 1150Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥੧॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥

Ang 1150–1151Raag Bhairo · ਭੈਰਉ › RAAG BHAIRAO, FIFTH MEHL, CHAUPADAS, SECOND HOUSE

BHAIRAO, FIFTH MEHL

Guru Arjan Dev · shabad

ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥੧॥ ਰਾਮ ਰਾਮ ਸੰਤ ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ ਛੋਡੈ ਸਦ ਹੀ ਸਾਥ ॥੨॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮ੍ਹਾਲੇ ਸਾਚਾ ਸੋਇ ॥ ਮਾਤ ਪਿਤਾ ਸੁਤ ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪੁਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥

Text: Gurmukhi with English translation (Kulbir S Thind; English by Dr. Sant Singh Khalsa).