BHAIRAO, THIRD MEHL, SECOND HOUSE
ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤਿਨਿ ਕਰਤੈ ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥੧॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥ ਪਿਤਾ ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥ ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥ ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥ ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥ ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥ ਸੰਡੈ ਮਰਕੈ ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ ॥੫॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥