BHAIRAO, THIRD MEHL, SECOND HOUSE
ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੁੋ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥ ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥ ਕਹਾਂ ਤੁਮ੍ਹਾਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ ਰਹਿਆ ਸਮਾਈ ॥੮॥ ਥੰਮ੍ਹ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ ਆਨੰਦੁ ਵਜੀ ਵਧਾਈ ॥ ਅਪਨੇ ਸੇਵਕ ਕਉ ਦੇ ਵਡਿਆਈ ॥੯॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ ਜਾਣਾ ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ ਆਇਆ ॥੧੦॥ ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਿਮੀ ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥