Sri Guru Granth Sahib › Raag Bhairo

Ang 1156

Ang 1155–1156Raag Bhairo · ਭੈਰਉ

BHAIRAO, FIFTH MEHL, ASHTAPADEES, SECOND HOUSE

Guru Arjan Dev · ashtpadi

ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥ ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੁੋਪਾਲ ॥ ਆਵਣ ਜਾਣ ਰਹੇ ਸੁਖੁ ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥

Ang 1156–1157Raag Bhairo · ਭੈਰਉ › BHAIRAO, FIFTH MEHL, ASHTAPADEES, SECOND HOUSE

BHAIRAO, FIFTH MEHL

Guru Arjan Dev · ashtpadi

ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ ਤਪ ਹੀ ਕਰਤੇ ॥ ਕੋਟਿ ਮੁਨੀਸਰ ਮੁੋਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

Text: Gurmukhi with English translation (Kulbir S Thind; English by Dr. Sant Singh Khalsa).