Sri Guru Granth Sahib › Raag Bhairo

Ang 1157

Ang 1156–1157Raag Bhairo · ਭੈਰਉ › BHAIRAO, FIFTH MEHL, ASHTAPADEES, SECOND HOUSE

BHAIRAO, FIFTH MEHL

Guru Arjan Dev · ashtpadi

ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ ਤਪ ਹੀ ਕਰਤੇ ॥ ਕੋਟਿ ਮੁਨੀਸਰ ਮੁੋਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

Ang 1157Raag Bhairo · ਭੈਰਉ › BHAIRAO, FIFTH MEHL, ASHTAPADEES, SECOND HOUSE

BHAIRAO, FIFTH MEHL

Guru Arjan Dev · ashtpadi

ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮ੍ਹਾ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥

Ang 1157–1158Raag Bhairo · ਭੈਰਉ

BHAIRAO, THE WORD OF THE DEVOTEES, KABEER JEE, FIRST HOUSE

Bhagat Kabir · shabad · part 1 of 3

ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹਾਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥੪॥ ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੈ ਮੁਲਾਂ ਕਹ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥

Text: Gurmukhi with English translation (Kulbir S Thind; English by Dr. Sant Singh Khalsa).