BHAIRAO, THE WORD OF THE DEVOTEES, KABEER JEE, FIRST HOUSE
ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹਾਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥੪॥ ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੈ ਮੁਲਾਂ ਕਹ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥