Sri Guru Granth Sahib › Raag Majh

Ang 115

Ang 114–115Raag Majh · ਮਾਝ › RAAG MAAJH, ASHTAPADEES

MAAJH THIRD MEHL

Guru Amar Das · ashtpadi

ਮਾਝ ਮਹਲਾ ੩ ॥ ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥ ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ ॥ ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥ ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥ ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥ ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥ ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥ ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥

Ang 115–116Raag Majh · ਮਾਝ › RAAG MAAJH, ASHTAPADEES

MAAJH, THIRD MEHL

Guru Amar Das · ashtpadi

ਮਾਝ ਮਹਲਾ ੩ ॥ ਆਪੁ ਵੰਞਾਏ ਤਾ ਸਭ ਕਿਛੁ ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥ ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥ ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥ ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥ ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥ ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥ ਸਤਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥ ੬॥ ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥ ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥ ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥

Text: Gurmukhi with English translation (Kulbir S Thind; English by Dr. Sant Singh Khalsa).