Sri Guru Granth Sahib › Raag Bhairo

Ang 1163

Ang 1162–1163Raag Bhairo · ਭੈਰਉ

BHAIRAO, KABEER JEE, ASHTAPADEES, SECOND HOUSE

Bhagat Kabir · ashtpadi · part 2 of 2

ਮਨ ਮਧੇ ਜਾਨੈ ਜੇ ਕੋਇ ॥ ਜੋ ਬੋਲੈ ਸੋ ਆਪੈ ਹੋਇ ॥ ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ ਕੋਟਿ ਸੂਰ ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ ਉਚਰੈ ॥੧॥ ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦ੍ਰਮੇ ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਿਮੀ ਕਰੈ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥

Ang 1163–1164Raag Bhairo · ਭੈਰਉ

BHAIRAO, THE WORD OF NAAM DAYV JEE, FIRST HOUSE

Bhagat Namdev · shabad · part 1 of 2

ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥ ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੁੋਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).